Lyrks
Lyrks
Lyrks
Cover Art

Aarti (Aqeedat-e-Sartaaj) Lyrics by Satinder Sartaaj

0

ਆਦਿ ਨਿਰੰਜਨ ਹੈ ਗੁਰ ਨਾਨਕ
ਧਾਰਿ ਕੇ ਮੂਰਤਿ ਹੈ ਜਗ ਆਇਓ ॥
ਲੋਕ ਸੁਣਿਓ ਪਰਲੋਕ ਸੁਣਿਉ
ਬਿਧਿ ਲੋਕ ਸੁਣਿਉ ਸਭ ਦਰਸ਼ਨ ਪਾਇਉ ॥
ਸੰਗਤ ਪਾਰ ਉਤਾਰਨ ਕਉ
ਗੁਰੂ ਨਾਨਕ ਸਾਹਿਬ ਪੰਥ ਚਲਾਇਉ ॥
ਵਾਹਿਗੁਰੁੂ, ਗੁਰੂ ਨਾਨਕ ਸਾਹਿਬ
ਧਾਰਿ ਕੇ ਮੂਰਤਿ ਹੈ ਜਗ ਆਇਓ ॥
ਆਰਤੀ ॥
(ਰਾਗੁ) ਧਨਾਸਰੀ ਮਹਲਾ ੧ ॥
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ
ਤਾਰਿਕਾ ਮੰਡਲ ਜਨਕ ਮੋਤੀ ॥ ਵਾਹਿਗੁਰੂ ॥
ਧੂਪੁ ਮਲਆਨਲੋ ਪਵਣੁ ਚਵਰੋ ਕਰੇ
ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ ॥
ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ ॥੧॥ (ਰਹਾਉ) ॥ ਵਾਹਿਗੁਰੂ ॥
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ
ਸਹਸ ਮੂਰਤਿ ਨਨਾ ਏਕ ਤੋਹੀ ॥ ਵਾਹਿਗੁਰੂ ॥
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ
ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਵਾਹਿਗੁਰੂ ॥
ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਗੁਰ ਸਾਖੀ ਜੋਤਿ ਪਰਗਟੁ ਹੋਇ ॥ ਵਾਹਿਗੁਰੂ ॥
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ
ਅਨਦਿਨੋ ਮੋਹਿ ਆਹੀ ਪਿਆਸਾ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ
ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥ ਵਾਹਿਗੁਰੂ ॥
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ (ਰਹਾਉ) ॥ ਵਾਹਿਗੁਰੂ ॥
ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ
ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਵਾਹਿਗੁਰੂ ॥
ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ
ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥ ਵਾਹਿਗੁਰੂ ॥
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ
ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਵਾਹਿਗੁਰੂ ॥
ਨਾਮ ਤੇਰੇ ਕੀ ਜੋਤਿ ਲਗਾਈ
ਭਇਓ ਉਜਿਆਰੋ ਭਵਨ ਸਗਲਾਰੇ ॥੨॥
ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ
ਭਾਰ ਅਠਾਰਹ ਸਗਲ ਜੂਠਾਰੇ ॥
ਤੇਰੋ ਕੀਆ ਤੁਝਹਿ ਕਿਆ ਅਰਪਉ
ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥
ਦਸ ਅਠਾ ਅਠਸਠੇ ਚਾਰੇ ਖਾਣੀ
ਇਹੈ ਵਰਤਣਿ ਹੈ ਸਗਲ ਸੰਸਾਰੇ ॥
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ
ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
(ਸ੍ਰੀ ਸੈਣੁ) ॥
ਧੂਪ ਦੀਪ ਘ੍ਰਿਤ ਸਾਜਿ ਆਰਤੀ ॥
ਵਾਰਨੇ ਜਾਉ ਕਮਲਾ ਪਤੀ ॥੧॥
ਮੰਗਲਾ ਹਰਿ ਮੰਗਲਾ ॥
ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ (ਰਹਾਉ) ॥
ਊਤਮੁ ਦੀਅਰਾ ਨਿਰਮਲ ਬਾਤੀ ॥
ਤੁਹੀ ਨਿਰੰਜਨੁ ਕਮਲਾ ਪਾਤੀ ॥੨॥
ਰਾਮਾ ਭਗਤਿ ਰਾਮਾਨੰਦੁ ਜਾਨੈ ॥
ਪੂਰਨ ਪਰਮਾਨੰਦੁ ਬਖਾਨੈ ॥੩॥
ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥
ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥
ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ ਵਾਹਿਗੁਰੂ ॥
ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥੧॥
ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਵਾਹਿਗੁਰੂ ॥
ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥੧॥ (ਰਹਾਉ) ॥
ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜ੍ਯ੍ਯਾਰਾ ॥
ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥
ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥
ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥
ਕਬੀਰ ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥
ਗੋਪਾਲ ਤੇਰਾ ਆਰਤਾ ॥
ਗੋਪਾਲ ਤੇਰਾ ਆਰਤਾ ॥
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ (ਰਹਾਉ) ॥
ਦਾਲਿ ਸੀਧਾ ਮਾਗਉ ਘੀਉ ॥
ਹਮਰਾ ਖੁਸੀ ਕਰੈ ਨਿਤ ਜੀਉ ॥ ਵਾਹਿਗੁਰੂ ॥
ਪਨ੍ਹ੍ਹੀਆ ਛਾਦਨੁ ਨੀਕਾ ॥
ਅਨਾਜੁ ਮਗਉ ਸਤ ਸੀ ਕਾ ॥੧॥
ਗਊ ਭੈਸ ਮਗਉ ਲਾਵੇਰੀ ॥
ਇਕ ਤਾਜਨਿ ਤੁਰੀ ਚੰਗੇਰੀ ॥ ਵਾਹਿਗੁਰੂ ॥
ਘਰ ਕੀ ਗੀਹਨਿ ਚੰਗੀ ॥
ਜਨੁ ਧੰਨਾ ਲੇਵੈ ਮੰਗੀ ॥੨॥੪॥
ਗੋਪਾਲ ਤੇਰਾ ਆਰਤਾ ॥
ਦਇਆਲ ਤੇਰਾ ਆਰਤਾ ॥
(ਰਾਗੁ ਸੋਰਠਿ) ॥
ਭੂਖੇ ਭਗਤਿ ਨ ਕੀਜੈ ॥
ਯਹ ਮਾਲਾ ਅਪਨੀ ਲੀਜੈ ॥
ਹਉ ਮਾਂਗਉ ਸੰਤਨ ਰੇਨਾ ॥
ਮੈ ਨਾਹੀ ਕਿਸੀ ਕਾ ਦੇਨਾ ॥੧॥
ਮਾਧੋ ਕੈਸੀ ਬਨੈ ਤੁਮ ਸੰਗੇ ॥
ਆਪਿ ਨ ਦੇਹੁ ਤ ਲੇਵਉ ਮੰਗੇ ॥ (ਰਹਾਉ) ॥ ਵਾਹਿਗੁਰੂ ॥
ਦੁਇ ਸੇਰ ਮਾਂਗਉ ਚੂਨਾ ॥
ਪਾਉ ਘੀਉ ਸੰਗਿ ਲੂਨਾ ॥
ਅਧ ਸੇਰੁ ਮਾਂਗਉ ਦਾਲੇ ॥
ਮੋ ਕਉ ਦੋਨਉ ਵਖਤ ਜਿਵਾਲੇ ॥੨॥
ਖਾਟ ਮਾਂਗਉ ਚਉਪਾਈ ॥
ਸਿਰਹਾਨਾ ਅਵਰ ਤੁਲਾਈ ॥
ਊਪਰ ਕਉ ਮਾਂਗਉ ਖੀਂਧਾ ॥
ਤੇਰੀ ਭਗਤਿ ਕਰੈ ਜਨੁ ਥੀਂਦਾ ॥੩॥
ਮੈ ਨਾਹੀ ਕੀਤਾ ਲਬੋ ॥
ਇਕੁ ਨਾਉ ਤੇਰਾ ਮੈ ਫਬੋ ॥ ਵਾਹਿਗੁਰੂ ||
ਕਹਿ ਕਬੀਰ ਮਨੁ ਮਾਨਿਆ ॥
ਮਨੁ ਮਾਨਿਆ ਤਉ ਹਰਿ ਜਾਨਿਆ ॥੪॥੧੧॥
ਗੋਪਾਲ ਤੇਰਾ ਆਰਤਾ ॥
ਦਇਆਲ ਤੇਰਾ ਆਰਤਾ ॥
ਦੋਹਰਾ ||
ਲੋਪ ਚੰਡਕਾ ਹੋਇ ਗਈ ਸੁਰਪਤਿ ਕੌ ਦੇ ਰਾਜ ॥
ਦਾਨਵ ਮਾਰਿ ਅਭੇਖ ਕਰਿ ਕੀਨੇ ਸੰਤਨ ਕਾਜ ॥੫੩॥
(ਸਵੈਯਾ) ॥
ਯਾਤੇ ਪ੍ਰਸੰਨਿ ਭਏ ਹੈ ਮਹਾਂ ਮੁਨਿ ਦੇਵਨ ਕੇ ਤਪ ਮੈ ਸੁਖ ਪਾਵੈਂ ॥
ਜਗ ਕਰੈ ਇਕ ਬੇਦ ਰਰੈ ਭਵਤਾਪ ਹਰੈ ਮਿਲਿ ਧਿਆਨਹਿ ਲਾਵੈਂ ॥
ਝਾਲਰ ਤਾਲ ਮ੍ਰਿਦੰਗ ਉਪੰਗ ਰਬਾਬ ਲੀਏ ਸੁਰ ਸਾਜ ਮਿਲਾਵੈਂ ॥
ਕਿੰਨਰ ਗੰਧ੍ਰਬ ਗਾਨ ਕਰੈ ਗਨਿ ਜੱਛ ਅਪੱਛਰ ਨਿਰਤ ਦਿਖਾਵੈਂ ॥੫੪॥
ਸੰਖਨ ਕੀ ਧੁਨ ਘੰਟਨਿ ਕੀ ਕਰਿ ਫੂਲਨ ਕੀ ਬਰਖਾ ਬਰਖਾਵੈਂ ॥
ਆਰਤੀ ਕੋਟ ਕਰੈ ਸੁਰ ਸੁੰਦਰ ਪੇਖ ਪੁਰੰਦਰ ਕੇ ਬਲਿ ਜਾਵੈਂ ॥
ਦਾਨਵ ਦੱਛਨ ਦੈ ਕੈ ਪ੍ਰਦੱਛਨ ਭਾਲ ਮੈ ਕੁੰਕਮ ਅੱਛਤ ਲਾਵੈਂ ॥
ਹੋਤ ਕੁਲਾਹਲ ਦੇਵਪੁਰੀ ਮਿਲਿ ਦੇਵਨ ਕੇ ਕੁਲਿ ਮੰਗਲਿ ਗਾਵੈ ॥
ਹੋਤ ਕੁਲਾਹਲ ਦੇਵਪੁਰੀ ਮਿਲਿ ਦੇਵਨ ਕੇ ਕੁਲਿ ਮੰਗਲਿ ਗਾਵੈ ॥੫੫॥
ਦੋਹਰਾ ॥
ਐਸੇ ਚੰਡ ਪ੍ਰਤਾਪ ਤੇ ਦੇਵਨ ਬਢਿਓ ਪ੍ਰਤਾਪ ॥
ਤੀਨ ਲੋਕ ਜੈ ਜੈ ਕਰੈ ਰਰੈ ਨਾਮੁ ਸਤਿ ਜਾਪ ॥੫੬॥
(ਸਵੈਯਾ) ||
ਹੇ ਰਵਿ ਹੇ ਸਸਿ ਹੇ ਕਰੁਨਾਨਿਧ ਮੇਰੀ ਅਬੈ ਬਿਨਤੀ ਸੁਨਿ ਲੀਜੈ ॥
ਅਉਰ ਨ ਮਾਂਗਤ ਹਉੇ ਤੁਮ ਤੇ ਕਛੁ ਚਾਹਤ ਹਉ ਚਿਤ ਮੈ ਸੋਈ ਕੀਜੈ ॥
ਸ਼ੱਤ੍ਰਨ ਸਿਉ ਅਤਿ ਹੀ ਰਨ ਭੀਤਰ ਜੂਝ ਮਰੋ ਕਹਿ ਸਾਚ ਪਤੀਜੈ ॥
ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰਿ ਸਯਾਮ ਇਹੈ ਬਰੁ ਦੀਜੈ ॥
ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰਿ ਸਯਾਮ ਇਹੈ ਬਰੁ ਦੀਜੈ ॥੧੯੦੦॥
ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ ॥
ਸੈਫ ਸਰੋਹੀ ਸੈਹਥੀ ਯਹੈ ਹਮਾਰੈ ਪੀਰ ॥੩॥
ਤੀਰ ਤੁਹੀ ਸੈਥੀ ਤੁਹੀ ਤੁਹੀ ਤਬਰ ਤਰਵਾਰਿ ॥
ਨਾਮ ਤਿਹਾਰੋ ਜੋ ਜਪੈ ਭਏ ਸਿੰਧੁ ਭਵ ਪਾਰ ॥੪॥
ਕਾਲ ਤੁਹੀ ਕਾਲੀ ਤੁਹੀ ਤੁਹੀ ਤੇਗ ਅਰੁ ਤੀਰ ॥
ਤੁਹੀ ਨਿਸਾਨੀ ਜੀਤ ਕੀ ਆਜੁ ਤੁਹੀ ਜਗਬੀਰ ॥੫॥
ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ ॥
ਨ ਡਰੋਂ ਅਰਿ ਸੋ ਜਬ ਜਾਇ ਲਰੋਂ ਨਿਸਚੈ ਕਰਿ ਅਪੁਨੀ ਜੀਤ ਕਰੋਂ ॥
ਅਰੁ ਸਿਖ ਹੋਂ ਆਪਨੇ ਹੀ ਮਨ ਕੌ ਇਹ ਲਾਲਚ ਹਉ ਗੁਨ ਤਉ ਉਚਰੋਂ ॥
ਜਬ ਆਵ ਕੀ ਅਉਧ ਦਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ ॥੨੩੧॥
ਦੇਹਿ ਅਸੀਸ ਸਭੈ ਸੁਰ ਨਾਰਿ ਸੁਧਾਰਿ ਕੈ ਆਰਤੀ ਦੀਪ ਜਗਾਇਓ ॥
ਫੂਲ ਸੁਗੰਧ ਸੁਅਛਤ ਦਛਨ ਜਛਨ ਜੀਤ ਕੋ ਗੀਤ ਸੁ ਗਾਇਓ ॥
ਧੂਪ ਜਗਾਇ ਕੈ ਸੰਖ ਬਜਾਇ ਕੈ ਸੀਸ ਨਿਵਾਇ ਕੈ ਬੈਨ ਸੁਨਾਇਓ ॥
ਹੇ ਜਗ ਮਾਇ ਸਦਾ ਸੁਖ ਦਾਇ ਤੈ ਸੁੰਭ ਕੋ ਘਾਇ ਬਡੋ ਜਸੁ ਪਾਇਓ ॥੨੨੮॥
(ਸ੍ਰੀ ਕਾਲ ਜੀ ਕੀ ਉਸਤਤਿ) ॥
(ਤ੍ਰਿਭੰਗੀ ਛੰਦ) ॥
ਖਗ ਖੰਡ ਬਿਹੰਡੰ ਖਲਦਲ ਖੰਡੰ ਅਤਿ ਰਣ ਮੰਡੰ ਬਰਬੰਡੰ ॥
ਭੁਜ ਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨੁ ਪ੍ਰਭੰ ॥
ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਬਿਖ ਹਰਣੰ ਅਸਿ ਸਰਣੰ ॥
ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ ॥੨॥
ਰੋਗਨ ਤੇ ਅਰੁ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥
ਸਤ੍ਰ ਅਨੇਕ ਚਲਾਵਤ ਘਾਵ ਤਊ ਤਨਿ ਏਕੁ ਨ ਲਾਗਨ ਪਾਵੈ ॥
ਰਾਖਤ ਹੈ ਅਪਨੋ ਕਰੁ ਦੈ ਕਰਿ ਪਾਪ ਸਬੂਹ ਨ ਭੇਟਨ ਪਾਵੈ ॥
ਔਰ ਕੀ ਬਾਤ ਕਹਾ ਕਹ ਤੋ ਸੌ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥
ਔਰ ਕੀ ਬਾਤ ਕਹਾ ਕਹ ਤੋ ਸੌ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥੨੪੮॥
ਜਿਤੇ ਸਸਤ੍ਰ ਨਾਮੰ ॥
ਨਮਸਕਾਰ ਤਾਮੰ ॥
ਜਿਤੇ ਅਸਤ੍ਰ ਭੈਯੰ ॥
ਨਮਸਕਾਰ ਤੇਯੰ ॥੯੧॥
ਜਿਤੇ ਸਸਤ੍ਰ ਨਾਮੰ ॥
ਨਮਸਕਾਰ ਤਾਮੰ ॥
ਜਿਤੇ ਅਸਤ੍ਰ ਭੈਯੰ ॥
ਨਮਸਕਾਰ ਤੇਯੰ ॥੯੧॥
ਚਤ੍ਰ ਚਕ੍ਰ ਵਰਤੀ ਚਤ੍ਰ ਚਕ੍ਰ ਭੁਗਤੇ ॥
ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥
ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥
ਸਦਾ ਅੰਗ ਸੰਗੇ ਅਭੰਗੰ ਬਿਭੂਤੇ ॥੩॥੧੯੯॥
(ਸਵੈਯਾ) ||
ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿਮ੍ਰਿਤਿ ਸਾਸਤ੍ਰ ਬੇਦ ਸਬੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥
ਸ੍ਰੀ ਅਸਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥
ਦੋਹਿਰਾ ॥
ਸਗਲ ਦੁਆਰ ਕੋ ਛਾਡਿ ਕੈ ਗਹਿਓ ਤੁਹਾਰੋ ਦੁਆਰ ॥
ਬਾਂਹਿ ਗਹੈ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥
ਸਗਲ ਦੁਆਰ ਕੋ ਛਾਡਿ ਕੈ ਗਹਿਓ ਤੁਹਾਰੋ ਦੁਆਰ ॥
ਬਾਂਹਿ ਗਹੈ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥
ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥
ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥
ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥
ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥
ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥
ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਹਿ ||

About “Aarti (Aqeedat-e-Sartaaj)” by Satinder Sartaaj

Read the complete lyrics to "Aarti (Aqeedat-e-Sartaaj)" by Satinder Sartaaj. On Lyrks you can follow along with the full text, explore the artist's discography, and discover related songs. The track is often categorized under Pop.

"Aarti (Aqeedat-e-Sartaaj)" is performed by Satinder Sartaaj. This page provides the full lyric text for fans who want to sing along, study the songwriting, or compare versions across releases. Lyrks organizes lyrics by artist and song slug so you can bookmark and share a stable URL. Music lyrics help listeners connect with emotion, narrative, and rhythm in a track. Whether you are learning English, researching a favorite chorus, or preparing for karaoke, having accurate line breaks and section labels (verse, chorus, bridge) makes the experience easier. We link to the official artist profile on Lyrks where available, including biography snippets, top songs, and chart placements when we have that data. If you enjoy "Aarti (Aqeedat-e-Sartaaj)", explore more songs by Satinder Sartaaj using the links below. Chart and trending pages on Lyrks highlight what listeners are searching for this week. For copyright or correction requests, see our DMCA and contact pages.

View all songs and biography for Satinder Sartaaj · Trending lyrics · Billboard Hot 100

Frequently asked questions

"Aarti (Aqeedat-e-Sartaaj)" is credited to Satinder Sartaaj. Songwriting credits may include additional writers listed on the release; check the credits section on this page for linked collaborators.

Album information for "Aarti (Aqeedat-e-Sartaaj)" is not available in our database yet. You can still read the full lyrics on this page.

Visit the Satinder Sartaaj artist page at /artist/satinder-sartaaj for biography, popular tracks, and links to more lyric pages.